ਅੰਮ੍ਰਿਤਸਰ ਪੰਜਾਬ ਦਾ ਇਕ ਮਹੱਤਵਪੂਰਨ ਸ਼ਹਿਰ ਹੈ। ਨਾਲ ਹੀ ਇਹ ਇਕ ਧਾਰਮਿਕ ਪੁਰਾਤਨ ਸ਼ਹਿਰ ਹੈ ਪਰ ਇਸ ਦੇ ਨਾਲ ਹੀ ਇਹ ਇਕ ਬਹੁਤ ਵੱਡਾ ਵਪਾਰਕ ਕੇਂਦਰ ਵੀ ਹੈ। ਅੰਮ੍ਰਿਤਸਰ ਦਾ ਅਸਲ ਮਹੱਤਵ ਇੱਥੇ ਸਿੱਖਾਂ ਦੇ ਸਭ ਤੋਂ ਵੱਡੇ ਤੀਰਥ ਸ੍ਰੀ ਹਰਿਮੰਦਰ ਸਾਹਿਬ ਦਾ ਹੋਣਾ ਹੈ। ਇਹ ਸ਼ਹਿਰ ਪਾਕਿਸਤਾਨ ਦੀ ਸਰਹੱਦ ਤੋਂ ਕੇਵਲ 24 ਕਿਲੋਮੀਟਰ ਪੂਰਬ ਵੱਲ ਸਥਿਤ ਹੈ। ਇਸ ਸ਼ਹਿਰ ਦਾ ਇਤਿਹਾਸ ਕਾਫ਼ੀ ਪੁਰਾਣਾ ਹੈ। ਪਹਿਲਾ ਗੁਰੂ ਅਮਰਦਾਸ ਜੀ ਦੀ ਆਗਿਆ ਅਨੁਸਾਰ ਗੁਰੂ ਰਾਮਦਾਸ ਜੀ ਨੇ ਸੰਮਤ 1621(1663 ਈ:) ਵਿਚ ਇਕ ਤਾਲ ਖ਼ੁਦਵਾਇਆ, ਜਿਸਨੂੰ ਮਗਰੋਂ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਸੰਮਤ 1645 ਵਿਚ ਸੰਪੂਰਨ ਕਰ ਕੇ ਇਸ ਦਾ ਨਾ ਸੰਤੋਖਸਰ ਰੱਖਿਆ। ਸੰਮਤ 1631(1573 ਈ:) ਵਿਚ ਗੁਰੂ ਅਮਰਦਾਸ ਜੀ ਦੀ ਆਗਿਆ ਅਨੁਸਾਰ ਹੀ ਇਕ ਪਿੰਡ ਬੰਨ੍ਹਿਆ ਗਿਆ ਤੇ ਅਪਣੇ ਰਹਿਣ ਲਈ ਮਕਾਨ ਬਣਵਾਏ, ਜੋ ਗੁਰੂ ਕੇ ਮਹਿਲ ਨਾਂ ਨਾਲ ਪ੍ਰਸਿੱਧ ਹਨ। ਉਸਦੇ ਚੜ੍ਹਦੇ ਪਾਸੇ ਦੁਖ ਭੰਜਨੀ ਬੇਰੀ ਦੇ ਕੋਲ ਸੰਮਤ 1634 ਵਿਚ ਇਕ ਤਾਲ ਖ਼ੁਦਵਾਇਆ, ਜਿਸ ਨੂੰ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ ਤੇ ਚਾਰੇ ਪਾਸਿਓਂ ਵਪਾਰੀ ਤੇ ਕਿਰਤੀ ਲੋਕ ਵਸਾ ਕੇ ਇਸਦਾ ਨਾਮ ਰਾਮਦਾਸਪੁਰ ਰੱਖਿਆ। ਸੰਮਤ 1643 ਵਿਚ ਸਰੋਵਰ ਨੂੰ ਪੱਕਾ ਕਰਨ ਦਾ ਕੰਮ ਆਰੰਭ ਹੋਇਆ ਤੇ ਇਸ ਸ਼ਹਿਰ ਦਾ ਨਾਂ ਅੰਮ੍ਰਿਤਸਰ ਰੱਖਿਆ ਗਿਆ। 1 ਮਾਘ 1645 ਵਿਚ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖੀ ਅਤੇ ਇਮਾਰਤ ਨੂੰ ਪੂਰੀ ਮਰਨ ਮਗਰੋਂ ਸੰਮਤ 1661 ਵਿਚ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ ਕੀਤਾ। ਇਤਿਹਾਸਿਕ ਤੌਰ ਤੇ ਇਸ ਸ਼ਹਿਰ ਨੇ ਬਹੁਤ ਸਾਰੇ ਉਤਾਅ ਚੜ੍ਹਾਅ ਅਤੇ ਦੁਖਾਂਤ ਦੇਖੇ ਹਨ, ਪ੍ਰੰਤੂ ਇਸ ਦੇ ਬਾਵਜੂਦ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਭ ਤੋਂ ਸਰਧਾ ਦਾ ਕੇਂਦਰ ਹੈ ਅਤੇ ਇਹ ਘੁੱਗ ਵਸਦਾ ਹੈ। ਇੱਥੇ ਬਹੁਤ ਸਾਰੇ ਵਪਾਰੀ ਰਹਿੰਦੇ ਹਨ, ਜੋ ਕਿ ਕੱਪੜੇ ਅਤੇ ਸੋਨੇ ਚਾਂਦੀ ਦੇ ਗਹਿਣਿਆਂ ਦਾ ਵਪਾਰ ਕਰਦੇ ਹਨ। ਇਹ ਸ਼ਹਿਰ ਭਿੰਨ ਭਿੰਨ ਪ੍ਰਕਾਰ ਦੇ ਸੁਆਦਲੇ ਤੇ ਚਟਪਟੇ ਖਾਣਿਆਂ ਲਈ ਬਹੁਤ ਮਸ਼ਹੂਰ ਹੈ। ਇੱਥੋਂ ਦੇ ਪਾਪੜ ਵੜੀਆਂ, ਕੁਲਚੇ ਤੇ ਲੱਸੀ ਬਹੁਤ ਮਸ਼ਹੂਰ ਹੈ। ਇਸ ਸ਼ਹਿਰ ਵਿਚ ਹਿੰਦੂਆਂ ਤੇ ਸਿੱਖਾਂ ਦੇ ਬਹੁਤ ਧਾਰਮਿਕ ਅਸਥਾਨ ਹਨ। ਸ੍ਰੀ ਹਰਿਮੰਦਰ ਸਾਹਿਬ ਇੱਥੋਂ ਦਾ ਹੀ ਨਹੀਂ, ਸਗੋਂ ਸੰਸਾਰ ਭਰ ਦਾ ਸਰਵਉੱਚ ਧਾਰਮਿਕ ਸਥਾਨ ਹੈ, ਜਿਸਦੀ ਇਮਾਰਤ ਉੱਤੇ ਸੋਨਾ ਚੜਿਆਂ ਹੋਇਆ ਹੈ। ਅਕਾਲ ਤਖ਼ਤ ਮੀਰੀ ਪੀਰੀ ਦਾ ਕੇਂਦਰ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸੰਤੋਖਸਰ, ਗੁਰਦੁਆਰਾ ਅਟੱਲ ਸਾਹਿਬ, ਗੁਰਦੁਆਰਾ ਸ਼ਹੀਦਾਂ, ਕੌਲਸਰ, ਗੁਰੂ ਕੇ ਮਹਿਲ ਤੇ ਗੁਰਦੁਆਰਾ ਥੜ੍ਹਾ ਸਾਹਿਬ ਸਿੱਖਾਂ ਦੇ ਧਰਮ ਅਸਥਾਨ ਹਨ। ਇੱਥੇ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਤਿਆਰ ਕਰਾਇਆ ਕਿਲ੍ਹਾ ਲੋਹਗੜ੍ਹ ਵੀ ਹੈ ਤੇ ਅਕਾਲੀ ਫੂਲਾ ਸਿੰਘ ਬੁੰਗੇ ਤੋਂ ਇਲਾਵਾ ਰਾਮਗੜੀਆ ਨਾਲ ਸੰਬੰਧਿਤ ਬੁੰਗੇ ਵੀ ਹਨ। ਇੱਥੇ ਹੀ ਦੇਸ਼ ਦੀ ਆਜ਼ਾਦੀ ਨਾਲ ਸੰਬੰਥਿਤ ਪ੍ਰਸਿੱਧ ਜਲ੍ਹਿਆਂ ਵਾਲਾ ਬਾਗ਼ ਹੈ, ਜਿੱਥੇ ਅੰਗਰੇਜ਼ ਜਨਰਲ ਡਾਇਰ ਨੇ 13 ਅਪਰੈਲ, 1919 ਨੂੰ ਨਿਹੱਥੇ ਦੇਸ਼ ਭਗ਼ਤਾਂ ਦੇ ਖ਼ੂਨ ਦੀ ਹੋਲੀ ਖੇਡਦਿਆਂ ਸੈਂਕੜਿਆਂ ਨੂੰ ਗੋਲੀ ਨਾਲ ਭੁੰਨ ਦਿੱਤਾ। ਇੱਥੇ ਸ਼ਹੀਦਾ ਦੀ ਯਾਦ ਵਿਚ ਇਕ ਮੀਨਾਰ ਬਣਾਇਆ ਹੋਇਆ ਹੈ ਅੰਮ੍ਰਿਤਸਰ ਵਿਚ ਇਕ ਬਹੁਤ ਵੱਡਾ ਵਿਦਿਅਕ ਕੇਂਦਰ ਵੀ ਹੈ ਤੇ ਹੋਰ ਬਹੁਤ ਸਾਰੇ ਵਿਦਿਅਕ ਕੇਂਦਰ ਵੀ। ਅੰਮ੍ਰਿਤਸਰ ਪੰਜਾਬ ਦਾ ਇਕ ਮਹੱਤਵਪੂਰਨ ਸ਼ਹਿਰ ਹੈ। ਨਾਲ ਹੀ ਇਹ ਇਕ ਧਾਰਮਿਕ ਪੁਰਾਤਨ ਸ਼ਹਿਰ ਹੈ ਪਰ ਇਸ ਦੇ ਨਾਲ ਹੀ ਇਹ ਇਕ ਬਹੁਤ ਵੱਡਾ ਵਪਾਰਕ ਕੇਂਦਰ ਵੀ ਹੈ। ਅੰਮ੍ਰਿਤਸਰ ਦਾ ਅਸਲ ਮਹੱਤਵ ਇੱਥੇ ਸਿੱਖਾਂ ਦੇ ਸਭ ਤੋਂ ਵੱਡੇ ਤੀਰਥ ਸ੍ਰੀ ਹਰਿਮੰਦਰ ਸਾਹਿਬ ਦਾ ਹੋਣਾ ਹੈ। ਇਹ ਸ਼ਹਿਰ ਪਾਕਿਸਤਾਨ ਦੀ ਸਰਹੱਦ ਤੋਂ ਕੇਵਲ 24 ਕਿਲੋਮੀਟਰ ਪੂਰਬ ਵੱਲ ਸਥਿਤ ਹੈ। ਇਸ ਸ਼ਹਿਰ ਦਾ ਇਤਿਹਾਸ ਕਾਫ਼ੀ ਪੁਰਾਣਾ ਹੈ। ਪਹਿਲਾ ਗੁਰੂ ਅਮਰਦਾਸ ਜੀ ਦੀ ਆਗਿਆ ਅਨੁਸਾਰ ਗੁਰੂ ਰਾਮਦਾਸ ਜੀ ਨੇ ਸੰਮਤ 1621(1663 ਈ:) ਵਿਚ ਇਕ ਤਾਲ ਖ਼ੁਦਵਾਇਆ, ਜਿਸਨੂੰ ਮਗਰੋਂ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਸੰਮਤ 1645 ਵਿਚ ਸੰਪੂਰਨ ਕਰ ਕੇ ਇਸ ਦਾ ਨਾ ਸੰਤੋਖਸਰ ਰੱਖਿਆ। ਸੰਮਤ 1631(1573 ਈ:) ਵਿਚ ਗੁਰੂ ਅਮਰਦਾਸ ਜੀ ਦੀ ਆਗਿਆ ਅਨੁਸਾਰ ਹੀ ਇਕ ਪਿੰਡ ਬੰਨ੍ਹਿਆ ਗਿਆ ਤੇ ਅਪਣੇ ਰਹਿਣ ਲਈ ਮਕਾਨ ਬਣਵਾਏ, ਜੋ ਗੁਰੂ ਕੇ ਮਹਿਲ ਨਾਂ ਨਾਲ ਪ੍ਰਸਿੱਧ ਹਨ। ਉਸਦੇ ਚੜ੍ਹਦੇ ਪਾਸੇ ਦੁਖ ਭੰਜਨੀ ਬੇਰੀ ਦੇ ਕੋਲ ਸੰਮਤ 1634 ਵਿਚ ਇਕ ਤਾਲ ਖ਼ੁਦਵਾਇਆ, ਜਿਸ ਨੂੰ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ ਤੇ ਚਾਰੇ ਪਾਸਿਓਂ ਵਪਾਰੀ ਤੇ ਕਿਰਤੀ ਲੋਕ ਵਸਾ ਕੇ ਇਸਦਾ ਨਾਮ ਰਾਮਦਾਸਪੁਰ ਰੱਖਿਆ। ਸੰਮਤ 1643 ਵਿਚ ਸਰੋਵਰ ਨੂੰ ਪੱਕਾ ਕਰਨ ਦਾ ਕੰਮ ਆਰੰਭ ਹੋਇਆ ਤੇ ਇਸ ਸ਼ਹਿਰ ਦਾ ਨਾਂ ਅੰਮ੍ਰਿਤਸਰ ਰੱਖਿਆ ਗਿਆ। 1 ਮਾਘ 1645 ਵਿਚ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖੀ ਅਤੇ ਇਮਾਰਤ ਨੂੰ ਪੂਰੀ ਮਰਨ ਮਗਰੋਂ ਸੰਮਤ 1661 ਵਿਚ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ ਕੀਤਾ। ਇਤਿਹਾਸਿਕ ਤੌਰ ਤੇ ਇਸ ਸ਼ਹਿਰ ਨੇ ਬਹੁਤ ਸਾਰੇ ਉਤਾਅ ਚੜ੍ਹਾਅ ਅਤੇ ਦੁਖਾਂਤ ਦੇਖੇ ਹਨ, ਪ੍ਰੰਤੂ ਇਸ ਦੇ ਬਾਵਜੂਦ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਭ ਤੋਂ ਸਰਧਾ ਦਾ ਕੇਂਦਰ ਹੈ ਅਤੇ ਇਹ ਘੁੱਗ ਵਸਦਾ ਹੈ। ਇੱਥੇ ਬਹੁਤ ਸਾਰੇ ਵਪਾਰੀ ਰਹਿੰਦੇ ਹਨ, ਜੋ ਕਿ ਕੱਪੜੇ ਅਤੇ ਸੋਨੇ ਚਾਂਦੀ ਦੇ ਗਹਿਣਿਆਂ ਦਾ ਵਪਾਰ ਕਰਦੇ ਹਨ। ਇਹ ਸ਼ਹਿਰ ਭਿੰਨ ਭਿੰਨ ਪ੍ਰਕਾਰ ਦੇ ਸੁਆਦਲੇ ਤੇ ਚਟਪਟੇ ਖਾਣਿਆਂ ਲਈ ਬਹੁਤ ਮਸ਼ਹੂਰ ਹੈ। ਇੱਥੋਂ ਦੇ ਪਾਪੜ ਵੜੀਆਂ, ਕੁਲਚੇ ਤੇ ਲੱਸੀ ਬਹੁਤ ਮਸ਼ਹੂਰ ਹੈ। ਇਸ ਸ਼ਹਿਰ ਵਿਚ ਹਿੰਦੂਆਂ ਤੇ ਸਿੱਖਾਂ ਦੇ ਬਹੁਤ ਧਾਰਮਿਕ ਅਸਥਾਨ ਹਨ। ਸ੍ਰੀ ਹਰਿਮੰਦਰ ਸਾਹਿਬ ਇੱਥੋਂ ਦਾ ਹੀ ਨਹੀਂ, ਸਗੋਂ ਸੰਸਾਰ ਭਰ ਦਾ ਸਰਵਉੱਚ ਧਾਰਮਿਕ ਸਥਾਨ ਹੈ, ਜਿਸਦੀ ਇਮਾਰਤ ਉੱਤੇ ਸੋਨਾ ਚੜਿਆਂ ਹੋਇਆ ਹੈ। ਅਕਾਲ ਤਖ਼ਤ ਮੀਰੀ ਪੀਰੀ ਦਾ ਕੇਂਦਰ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸੰਤੋਖਸਰ, ਗੁਰਦੁਆਰਾ ਅਟੱਲ ਸਾਹਿਬ, ਗੁਰਦੁਆਰਾ ਸ਼ਹੀਦਾਂ, ਕੌਲਸਰ, ਗੁਰੂ ਕੇ ਮਹਿਲ ਤੇ ਗੁਰਦੁਆਰਾ ਥੜ੍ਹਾ ਸਾਹਿਬ ਸਿੱਖਾਂ ਦੇ ਧਰਮ ਅਸਥਾਨ ਹਨ। ਇੱਥੇ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਤਿਆਰ ਕਰਾਇਆ ਕਿਲ੍ਹਾ ਲੋ