Typing Test

10:00

ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ। 25 ਮਈ, 1675 ਦੇ ਦਿਨ 16 ਕਸ਼ਮੀਰੀ ਬ੍ਰਾਹਮਣਾਂ ਦਾ ਇਕ ਜੱਥਾ ਵੀ ਚੱਕ ਨਾਨਕੀ ਆਇਆ। ਉਹ ਇਕ ਮੋਹਤਬਰ ਸਿੱਖ ਆਗੂ ਭਾਈ ਕਿਰਪਾ ਰਾਮ ਦੱਤ ਨੂੰ ਵੀ ਅਪਣੇ ਨਾਲ ਲੈ ਕੇ ਆਏ ਸਨ। ਭਾਈ ਕਿਰਪਾ ਰਾਮ, ਕਸ਼ਮੀਰ ਵਿਚ ਸਿੱਖ ਧਰਮ ਦੇ ਸੱਭ ਤੋਂ ਵੱਡੇ ਪ੍ਰਚਾਰਕਾਂ ਵਿਚੋਂ ਇਕ ਸਨ। ਕਸ਼ਮੀਰੀ ਬ੍ਰਾਹਮਣ ਇਸ ਸਿੱਖ ਆਗੂ ਦੀ ਬਾਂਹ ਫੜ ਕੇ ਚੱਕ ਨਾਨਕੀ ਆਏ ਅਤੇ ਤਖ਼ਤ ਦਮਦਮਾ ਸਾਹਿਬ ਤੇ ਗੁਰੂ ਸਾਹਿਬ ਦੇ ਦਰਬਾਰ ਵਿਚ ਆ ਫ਼ਰਿਆਦੀ ਹੋਏ। ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਨੂੰ ਦਸਿਆ ਕਿ ਅਸੀ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਚੀ, ਮਥਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫੜੀ। ਅਸੀ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ ਵੀ ਅਪਣੀ ਬੇਬਸੀ ਜ਼ਾਹਰ ਕੀਤੀ ਹੈ। ਸਾਨੂੰ ਕੋਈ ਵੀ ਬਹੁੜੀ ਨਹੀਂ ਹੋਇਆ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ, ”ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਜਾਉ, ਸੂਬੇਦਾਰ ਨੂੰ ਆਖ ਦਿਉ ਕਿ ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਮੁਸਲਮਾਨ ਬਣ ਜਾਣਗੇ।” ਗੁਰੂ ਸਾਹਿਬ ਦੀ ਗੱਲ ਸੁਣ ਕੇ ਬ੍ਰਾਹਮਣਾਂ ਦੀ ਜਾਨ ਵਿਚ ਜਾਨ ਆਈ। ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ “ਜੋ ਸਰਣਿ ਆਵੈ ਤਿਸੁ ਕੰਠਿ ਲਾਵੈ” ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ। ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ਵਿੱਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿੱਚ ਸੱਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬੜ ਬਹੁਤ ਉੱਚੇ ਚਲੇ ਗਏ ਹਨ। ਜਿਸ ਵਿੱਚ ਇਹ ਨਿਤਾਣੇ ਬਾਲਣ ਦੀ ਥਾਂ ਝੋਕੇ ਜਾ ਰਹੇ ਹਨ। ਹੁਣ ਕਿਸੇ ਮਹਾਂਪੁਰਖ ਦੇ ਬਲੀਦਾਨ ਦੀ ਲੋੜ ਹੈ ਜੋ ਆਪਣੇ ਪਵਿੱਤਰ ਖ਼ੂਨ ਦੇ ਛਿੱਟੇ ਮਾਰ ਕੇ ਬਲਦੇ ਹੋਏ ਭਾਂਬੜਾਂ ਨੂੰ ਸ਼ਾਂਤ ਕਰ ਸਕੇ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ। ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਮ ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਹਨ। 6 ਅਕਤੂਬਰ, 1661 ਨੂੰ ਗੁਰੂ ਹਰਿ ਰਾਇ ਸਾਹਿਬ ਜੋਤੀ-ਜੋਤ ਸਮਾ ਗਏ। ਇਸ ਵੇਲੇ ਰਾਮ ਰਾਇ ਦਿੱਲੀ ਵਿਚ ਸੀ। ਗੁਰੂ ਹਰਿ ਰਾਇ ਸਾਹਿਬ ਦੇ ਜੋਤੀ-ਜੋਤ ਸਮਾਉਣ ਦੀ ਖ਼ਬਰ ਸੁਣ ਕੇ ਉਹ ਕੀਰਤਪੁਰ ਪੁੱਜਾ ਅਤੇ ਗੁਰਗੱਦੀ ਉਤੇ ਅਪਣਾ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਨਿਜੀ ਸੇਵਾਦਾਰਾਂ (ਗੁਰਦਾਸ, ਗੁਰਬਖ਼ਸ਼ ਤੇ ਤਾਰਾ) ਨੂੰ ਛੱਡ ਕੇ ਇਕ ਵੀ ਸਿੱਖ ਨੇ ਉਸ ਦਾ ਸਾਥ ਨਾ ਦਿਤਾ। ਅਖ਼ੀਰ ਉਹ ਨਿਰਾਸ਼ ਹੋ ਕੇ ਦਿੱਲੀ ਪਰਤ ਗਿਆ। ਉਸ ਨੇ ਦਿੱਲੀ ਜਾ ਕੇ ਔਰੰਗਜ਼ੇਬ ਦੀ ਮਦਦ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਪਰ, ਔਰੰਗਜ਼ੇਬ ਅਪਣੀ ਸਲਤਨਤ ਦੇ ਪ੍ਰਬੰਧ ਵਿਚ ਏਨਾ ਫਸਿਆ ਹੋਇਆ ਸੀ ਕਿ ਉਹ ਰਾਮ ਰਾਏ ਨੂੰ ਨਿਜੀ ਤੌਰ 'ਤੇ ਮੁਲਾਕਾਤ ਵਾਸਤੇ ਸਮਾਂ ਨਾ ਦੇ ਸਕਿਆ। ਰਾਮ ਰਾਏ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿਚ ਦੋ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ। ਅਖ਼ੀਰ, ਮਾਰਚ, 4,1665 4 ਵਿਚ ਰਾਮ ਰਾਏ ਨੂੰ ਔਰੰਗਜ਼ੇਬ ਨਾਲ ਮਿਲਣ ਦਾ ਸਮਾਂ ਮਿਲ ਹੀ ਗਿਆ। ਰਾਮ ਰਾਏ ਨੇ ਬੜਾ ਆਜਿਜ਼ ਹੋ ਕੇ ਔਰੰਗਜ਼ੇਬ ਤੋਂ ਮਦਦ ਮੰਗੀ। ਔਰੰਗਜ਼ੇਬ ਨੇ ਰਾਮ ਰਾਏ ਦੀ ਮਦਦ ਦਾ ਵਾਅਦਾ ਕੀਤਾ। ਇਸ ਸਬੰਧ ਵਿਚ ਔਰੰਗਜ਼ੇਬ ਨੇ ਪਹਿਲਾ ਕੰਮ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਦਿੱਲੀ ਸੰਮਨ ਕਰਨ ਦਾ ਕੀਤਾ। ਉਸ ਨੇ ਗੁਰੂ ਜੀ ਨੂੰ ਲਿਆਉਣ ਵਾਸਤੇ ਰਾਜਾ ਜੈ ਸਿੰਘ ਮਿਰਜ਼ਾ ਦੇ ਦੀਵਾਨ ਪਰਸ ਰਾਮ ਦੀ ਡਿਊਟੀ ਲਾਈ। ਪਰਸ ਰਾਮ, 18 ਮਾਰਚ, 1664 ਦੇ ਦਿਨ ਕੀਰਤਪੁਰ ਪੁੱਜਾ ਅਤੇ ਔਰੰਗਜ਼ੇਬ ਦਾ ਸੁਨੇਹਾ ਦਿਤਾ। ਸੁਨੇਹਾ ਮਿਲਦਿਆਂ ਹੀ ਗੁਰੂ ਸਾਹਿਬ ਨੇ ਦਿੱਲੀ ਜਾਣ ਦੀ ਤਿਆਰੀ ਸ਼ੁਰੂ ਕਰ ਦਿਤੀ। ਅਗਲੇ ਦਿਨ ਗੁਰੂ ਜੀ, ਪਰਸ ਰਾਮ ਦੇ ਲਿਆਂਦੇ ਰਥ ਉਤੇ ਸਵਾਰ ਹੋ ਕੇ ਦਿੱਲੀ ਵਲ ਨੂੰ ਚ