ਰਸਮ-ਰਿਵਾਜ, ਰਹੁ-ਰੀਤਾਂ ਤੇ ਸੰਸਕਾਰ ਭਾਈਚਾਰਕ ਜੀਵਾਂ ਦੇ ਮਨਾਂ ਦੀਆਂ ਸਿੱਕਾਂ, ਸਧਰਾਂ ਤੇ ਜਜ਼ਬਿਆਂ ਦੀ ਤਰਜਮਾਨੀ ਕਰਦੇ ਹਨ। ਭਾਈਚਾਰਕ ਜੀਵਾਂ ਦੇ ਜਨਮ, ਮਰਨ ਤੇ ਵਿਆਹ-ਸ਼ਾਦੀ ਦੇ ਮੌਕੇ ਤੇ ਇਹਨਾਂ ਦਾ ਅਸਲੀ ਰੂਪ ਸਾਹਮਣੇ ਆਉਂਦਾ ਹੈ। ਜੀਵਨ-ਨਾਟਕ ਦੀਆਂ ਇਹਨਾਂ ਤਿੰਨਾਂ ਝਾਕੀਆਂ ਦੇ ਰੰਗ ਮੰਚ ਆਮ ਤੌਰ ਤੇ ਸਾਡੇ ਘਰਾਂ ਦੇ ਵਿਹੜੇ ਹੁੰਦੇ ਹਨ। ਇਹਨਾਂ ਦੇ ਪਾਤਰ ਸਾਡੇ ਪਰਵਾਰ ਦੇ ਹਾਜ਼ਰ ਦੇਵਤਾ ਜਲ ਤੇ ਬੈਸੰਤਰ ਭਾਵ ਜਲ-ਪਰਮੇਸਰ ਤੇ ਬਸੰਤਰ ਦੇਵਤਾ ਹੁੰਦੇ ਹਨ। ਅਗਵਾਈ ਵਾਸਤੇ ਅਸੀਂ ਕਿਸੇ ਪੰਡਤ, ਪ੍ਰੋਹਤ, ਨਾਈ, ਭਾਈ, ਦਾਈ ਜਾਂ ਮੁੱਲਾਂ ਮੁਲਾਣੇ ਨੂੰ ਸੱਦ ਲੈਂਦੇ ਹਾਂ। ਇਹ ਸੰਸਕਾਰ ਕਿਵੇਂ ਉਪਜੇ ਅਤੇ ਇਹਨਾਂ ਦੇ ਪਿੱਛੇ ਕੀ ਕੀ ਮਨੋਰਥ ਕੰਮ ਕਰ ਰਹੇ ਸਨ, ਇਹ ਬੜਾ ਦਿਲਚਸਪ ਵਿਸ਼ਾ ਹੈ। ਮੁੱਢਲੇ ਮਨੁੱਖ ਨੂੰ ਦੈਵੀ ਤਾਕਤਾਂ ਦਾ ਭੈ ਸਾਥੋਂ ਜ਼ਿਆਦਾ ਸੀ। ਬਹੁਤ ਸਾਰੇ ਸੰਸਕਾਰਾਂ ਦਾ ਆਰੰਭ ਇਹਨਾਂ ਦੇਵੀ ਤਾਕਤਾਂ ਨੂੰ ਪਤਿਆਉਣ ਜਾਂ ਰੀਝਾਉਣ ਵਿੱਚੋ ਲੱਭਿਆ ਜਾ ਸਕਦਾ ਹੈ। ਕੁਝ ਸੰਸਕਾਰ, ਖ਼ੁਸ਼ੀਆਂ ਦੇ ਪ੍ਰਗਟਾਵੇ ਤੋਂ ਵੀ ਪੈਦਾ ਹੋਏ ਸਿੱਧ ਹੁੰਦੇ ਹਨ। ਮਨੂ ਦੀ ਭਾਈਚਾਰਕ ਵੰਡ ਅਨੁਸਾਰ ਮਨੁੱਖ ਦੇ ਜੀਵਨ ਨੂੰ ਚਾਰ ਭਾਗਾਂ-ਬ੍ਰਹਮਚਰਜ, ਗ੍ਰਿਹਸਥ, ਬਾਨਪ੍ਰਸਥ ਤੇ ਸੰਨਿਆਸ-ਵਿੱਚ ਵੰਡਿਆ ਗਿਆ ਸੀ ਅਤੇ ਹਰ ਭਾਗ ਦੇ ਵੱਖ-ਵੱਖ ਸੰਸਕਾਰ ਬੱਝੇ ਹੋਏ ਸਨ। ਇਹਨਾਂ ਦੀ ਮਰਿਆਦਾ ਵਿੱਚ ਬੱਝੇ ਸਾਡੇ ਵਡਾਰੂ ਰੋਜ਼ਾਨਾ ਜੀਵਨ ਦੀਆਂ ਅਨੇਕ ਸਮੱਸਿਆਵਾਂ ਦੀ ਚਿੰਤਾ ਦਾ ਭਾਰ ਆਪਣੇ ਮਨ ਉੱਤੇ ਪਾਉਣ ਦੀ ਥਾਂ ਇਹਨਾਂ ਉੱਤੇ ਦਿੰਦੇ ਸਨ। ਹੁਣ ਇਹਨਾਂ ਵਿੱਚੋਂ ਬਹੁਤੇ ਸੰਸਕਾਰ ਸਾਡੇ ਭਾਈਚਾਰੇ ਵਿੱਚੋਂ ਲੋਪ ਹੁੰਦੇ ਜਾਂਦੇ ਹਨ। ਇਹੋ ਕਾਰਨ ਹੈ ਕਿ ਇਹਨਾਂ ਦੀ ਸਾਂਭ-ਸੰਭਾਲ ਤੇ ਵਰਣਨ ਬੜਾ ਜ਼ਰੂਰੀ ਹੋ ਗਿਆ ਹੈ। ਸਾਡੇ ਬਹੁਤ ਸੰਸਕਾਰ ਅਗਨੀ, ਪਾਣੀ, ਲੋਹੇ, ਅਨਾਜ ਅਤੇ ਬਿਰਛਾਂ ਦੀਆਂ ਟਹਿਣੀਆਂ ਰਾਹੀਂ ਨੇਪਰੇ ਚਾੜ੍ਹੇ ਜਾਂਦੇ ਹਨ। ਅਗਨੀ ਚਾਨਣ ਦਾ ਚਿੰਨ੍ਹ ਹੈ; ਪਾਣੀ ਸ਼ੁੱਧਤਾ ਦਾ, ਲੋਹਾ ਬਚਾਉ ਦਾ, ਅਨਾਜ ਚੜ੍ਹਾਵੇ ਦਾ ਅਤੇ ਬਿਰਛ ਦੀ ਟਹਿਣੀ ਜਾਂ ਰਹੀ ਘਾਹ ਜਿਸ ਨੂੰ 'ਦੁੱਬ' ਵੀ ਕਹਿੰਦੇ ਹਨ, ਚੰਗੇ ਸ਼ਗਨਾਂ ਦਾ ਸੂਚਕ ਮੰਨਿਆ ਜਾਂਦਾ ਹੈ। ਸਭ ਤੋਂ ਪਹਿਲਾਂ ਅਸੀਂ ਗਰਭ-ਸੰਸਕਾਰ ਬਾਰੇ ਗੱਲ ਕਰਦੇ ਹਾਂ। ਪ੍ਰੇਤ-ਰੂਹਾਂ ਤੋਂ ਬਚਣ ਲਈ ਗਰਭ ਦੇ ਤੀਜੇ, ਪੰਜਵੇ ਜਾਂ ਸੱਤਵੇ ਮਹੀਨੇ ਵਿੱਚ ਇਸਤਰੀ ਦੇ ਪੱਲੇ ਨਾਲ ਅਨਾਜ ਬੰਨ੍ਹਿਆ ਜਾਂ ਉਸ ਦੇ ਪੱਲੇ ਪਾਇਆ ਜਾਂਦਾ ਹੈ। (ਜੇ ਕੁੜੀ ਸਹੁਰੇ ਘਰ ਹੋਵੇ ਤਾਂ ਇਹ ਅਨਾਜ ਮਾਪੇ ਭੇਜਦੇ ਹਨ।) ਉਹ ਇਸ ਨੂੰ ਰਿੰਨ੍ਹ ਕੇ ਖਾਂਦੀ ਹੈ ਤੇ ਭਾਈਚਾਰੇ ਵਿੱਚ ਵੰਡਦੀ ਹੈ। ਵਧੇਰੇ ਕਰਕੇ, ਖਾਸ ਕਰ ਪਹਿਲੇ ਬੱਚੇ ਦਾ ਜਨਮ ਉਸ ਦੇ ਨਾਨਕੇ ਪਿੰਡ ਹੁੰਦਾ ਸੀ। ਇਸ ਸੂਰਤ ਵਿੱਚ ਇਹ ਰਸਮ ਕਰਨ ਵੇਲੇ ਦੋਵੇਂ ਪਤੀ-ਪਤਨੀ, ਪਤਨੀ ਦੇ ਸਹੁਰਿਆਂ ਵਲੋਂ ਘੱਲੇ ਹੋਏ ਕੱਪੜੇ ਪਹਿਨ ਕੇ, ਜਠੇਰਿਆਂ ਦੀ ਪੂਜਾ ਕਰਦੇ ਹਨ। ਚੇਤੇ ਰਹੇ ਕਿ ਪੰਜਾਬ ਵਿੱਚ ਪਹਿਲਾਂ ਬੱਚਾ ਹੋਣ ਸਮੇਂ ਕੁੜੀ ਨੂੰ ਉਸ ਦੇ ਪੇਕੇ ਭੇਜ ਦਿੰਦੇ ਸਨ। ਪੇਕੇ ਭੇਜਣ ਦਾ ਕਾਰਨ ਇਹ ਦੱਸਿਆ ਜਾਂਦਾ ਹੈ ਕਿ ਉਸ ਦੀ ਮਾਂ ਉਸ ਦੀਆਂ ਸਰੀਰਕ ਲੋੜਾਂ ਤੋਂ ਸਹੁਰੇ ਘਰ ਨਾਲੋਂ ਵਧੇਰੇ ਜਾਣੂੰ ਹੁੰਦੀ ਸੀ। ਜਣੇਪੇ ਦੀਆਂ ਰਸਮਾਂ ਵਿੱਚ ਜਣੇਪੇ ਤੋਂ ਪਿੱਛੇ ਬੱਚਾ ਤੇ ਜੱਚਾ ਨੂੰ ਧੂਪ ਦਿੱਤੀ ਜਾਂਦੀ ਸੀ ਜਾਂ ਦੀਵਾ ਬਾਕੇ ਰੱਖਿਆ ਜਾਂਦਾ ਸੀ ਜਾਂ ਦੀਵਾ ਬਾਕੇ ਰੱਖਿਆ ਜਾਂਦਾ ਸੀ ਜਿਹੜਾ ਦਸ ਦਿਨ ਲਗਾਤਾਰ ਜਲਦਾ ਰਹਿੰਦਾ ਸੀ । ਮੁੰਡਾ ਜਮਿਆਂ ਹੋਵੇ ਤਾਂ ਪਿੰਡ ਦੇ ਲਾਗੀ ਅਤੇ ਭਾਈਚਾਰੇ ਦੇ ਹੋਰ ਬੰਦੇ ਵਧਾਈਆਂ ਲੈ ਕੇ ਆ ਜਾਂਦੇ ਸਨ। ਦੁੱਬ ਨੂੰ ਖ਼ਸ਼ੀ ਦੇ ਮੌਕੇ ਉੱਤੇ ਵਧਾਈ ਦਾ ਚਿੰਨ੍ਹ ਮੰਨਿਆ ਜਾਂਦਾ ਸੀ।ਵਧਾਈਆਂ ਲੈ ਕੇ ਲਾਗੀਆਂ ਨੂੰ ਸ਼ਰਧਾ ਅਨੁਸਾਰ ਲਾਗ ਅਤੇ ਭਾਈਚਾਰੇ ਵਿੱਚ ਗੁੜ, ਮਿਸਰੀ ਜਾਂ ਪਤਾਸੇ ਵੰਡੇ ਜਾਂਦੇ ਸਨ। ਇਹ ਰੀਤਾਂ ਹਾਲੀਂ ਵੀ ਕਾਇਮ ਹਨ। ਰਸਮ-ਰਿਵਾਜ, ਰਹੁ-ਰੀਤਾਂ ਤੇ ਸੰਸਕਾਰ ਭਾਈਚਾਰਕ ਜੀਵਾਂ ਦੇ ਮਨਾਂ ਦੀਆਂ ਸਿੱਕਾਂ, ਸਧਰਾਂ ਤੇ ਜਜ਼ਬਿਆਂ ਦੀ ਤਰਜਮਾਨੀ ਕਰਦੇ ਹਨ। ਭਾਈਚਾਰਕ ਜੀਵਾਂ ਦੇ ਜਨਮ, ਮਰਨ ਤੇ ਵਿਆਹ-ਸ਼ਾਦੀ ਦੇ ਮੌਕੇ ਤੇ ਇਹਨਾਂ ਦਾ ਅਸਲੀ ਰੂਪ ਸਾਹਮਣੇ ਆਉਂਦਾ ਹੈ। ਜੀਵਨ-ਨਾਟਕ ਦੀਆਂ ਇਹਨਾਂ ਤਿੰਨਾਂ ਝਾਕੀਆਂ ਦੇ ਰੰਗ ਮੰਚ ਆਮ ਤੌਰ ਤੇ ਸਾਡੇ ਘਰਾਂ ਦੇ ਵਿਹੜੇ ਹੁੰਦੇ ਹਨ। ਇਹਨਾਂ ਦੇ ਪਾਤਰ ਸਾਡੇ ਪਰਵਾਰ ਦੇ ਹਾਜ਼ਰ ਦੇਵਤਾ ਜਲ ਤੇ ਬੈਸੰਤਰ ਭਾਵ ਜਲ-ਪਰਮੇਸਰ ਤੇ ਬਸੰਤਰ ਦੇਵਤਾ ਹੁੰਦੇ ਹਨ। ਅਗਵਾਈ ਵਾਸਤੇ ਅਸੀਂ ਕਿਸੇ ਪੰਡਤ, ਪ੍ਰੋਹਤ, ਨਾਈ, ਭਾਈ, ਦਾਈ ਜਾਂ ਮੁੱਲਾਂ ਮੁਲਾਣੇ ਨੂੰ ਸੱਦ ਲੈਂਦੇ ਹਾਂ। ਇਹ ਸੰਸਕਾਰ ਕਿਵੇਂ ਉਪਜੇ ਅਤੇ ਇਹਨਾਂ ਦੇ ਪਿੱਛੇ ਕੀ ਕੀ ਮਨੋਰਥ ਕੰਮ ਕਰ ਰਹੇ ਸਨ, ਇਹ ਬੜਾ ਦਿਲਚਸਪ ਵਿਸ਼ਾ ਹੈ। ਮੁੱਢਲੇ ਮਨੁੱਖ ਨੂੰ ਦੈਵੀ ਤਾਕਤਾਂ ਦਾ ਭੈ ਸਾਥੋਂ ਜ਼ਿਆਦਾ ਸੀ। ਬਹੁਤ ਸਾਰੇ ਸੰਸਕਾਰਾਂ ਦਾ ਆਰੰਭ ਇਹਨਾਂ ਦੇਵੀ ਤਾਕਤਾਂ ਨੂੰ ਪਤਿਆਉਣ ਜਾਂ ਰੀਝਾਉਣ ਵਿੱਚੋ ਲੱਭਿਆ ਜਾ ਸਕਦਾ ਹੈ। ਕੁਝ ਸੰਸਕਾਰ, ਖ਼ੁਸ਼ੀਆਂ ਦੇ ਪ੍ਰਗਟਾਵੇ ਤੋਂ ਵੀ ਪੈਦਾ ਹੋਏ ਸਿੱਧ ਹੁੰਦੇ ਹਨ। ਮਨੂ ਦੀ ਭਾਈਚਾਰਕ ਵੰਡ ਅਨੁਸਾਰ ਮਨੁੱਖ ਦੇ ਜੀਵਨ ਨੂੰ ਚਾਰ ਭਾਗਾਂ-ਬ੍ਰਹਮਚਰਜ, ਗ੍ਰਿਹਸਥ, ਬਾਨਪ੍ਰਸਥ ਤੇ ਸੰਨਿਆਸ-ਵਿੱਚ ਵੰਡਿਆ ਗਿਆ ਸੀ ਅਤੇ ਹਰ ਭਾਗ ਦੇ ਵੱਖ-ਵੱਖ ਸੰਸਕਾਰ ਬੱਝੇ ਹੋਏ ਸਨ। ਇਹਨਾਂ ਦੀ ਮਰਿਆਦਾ ਵਿੱਚ ਬੱਝੇ ਸਾਡੇ ਵਡਾਰੂ ਰੋਜ਼ਾਨਾ ਜੀਵਨ ਦੀਆਂ ਅਨੇਕ ਸਮੱਸਿਆਵਾਂ ਦੀ ਚਿੰਤਾ ਦਾ ਭਾਰ ਆਪਣੇ ਮਨ ਉੱਤੇ ਪਾਉਣ ਦੀ ਥਾਂ ਇਹਨਾਂ ਉੱਤੇ ਦਿੰਦੇ ਸਨ। ਹੁਣ ਇਹਨਾਂ ਵਿੱਚੋਂ ਬਹੁਤੇ ਸੰਸਕਾਰ ਸਾਡੇ ਭਾਈਚਾਰੇ ਵਿੱਚੋਂ ਲੋਪ ਹੁੰਦੇ ਜਾਂਦੇ ਹਨ। ਇਹੋ ਕਾਰਨ ਹੈ ਕਿ ਇਹਨਾਂ ਦੀ ਸਾਂਭ-ਸੰਭਾਲ ਤੇ ਵਰਣਨ ਬੜਾ ਜ਼ਰੂਰੀ ਹੋ ਗਿਆ ਹੈ। ਸਾਡੇ ਬਹੁਤ ਸੰਸਕਾਰ ਅਗਨੀ, ਪਾਣੀ, ਲੋਹੇ, ਅਨਾਜ ਅਤੇ ਬਿਰਛਾਂ ਦੀਆਂ ਟਹਿਣੀਆਂ ਰਾਹੀਂ ਨੇਪਰੇ ਚਾੜ੍ਹੇ ਜਾਂਦੇ ਹਨ। ਅਗਨੀ ਚਾਨਣ ਦਾ ਚਿੰਨ੍ਹ ਹੈ; ਪਾਣੀ ਸ਼ੁੱਧਤਾ ਦਾ, ਲੋਹਾ ਬਚਾਉ ਦਾ, ਅਨਾਜ ਚੜ੍ਹਾਵੇ ਦਾ ਅਤੇ ਬਿਰਛ ਦੀ ਟਹਿਣੀ ਜਾਂ ਰਹੀ ਘਾਹ ਜਿਸ ਨੂੰ 'ਦੁੱਬ' ਵੀ ਕਹਿੰਦੇ ਹਨ, ਚੰਗੇ ਸ਼ਗਨਾਂ ਦਾ ਸੂਚਕ ਮੰਨਿਆ ਜਾਂਦਾ ਹੈ। ਸਭ ਤੋਂ ਪਹਿਲਾਂ ਅਸੀਂ ਗਰਭ-ਸੰਸਕਾਰ ਬਾਰੇ ਗੱਲ ਕਰਦੇ ਹਾਂ। ਪ੍ਰੇਤ-ਰੂਹਾਂ ਤੋਂ ਬਚਣ ਲਈ ਗਰਭ ਦੇ ਤੀਜੇ, ਪੰ